[pj-news-ticker]

नमस्कार हमारे न्यूज पोर्टल - मे आपका स्वागत हैं ,यहाँ आपको हमेशा ताजा खबरों से रूबरू कराया जाएगा , खबर ओर विज्ञापन के लिए संपर्क करे +91 7078277779 / +91 9927127779 ,हमारे यूट्यूब चैनल को सबस्क्राइब करें, साथ मे हमारे फेसबुक को लाइक जरूर करें ,




ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਨੇ ਕੀਤਾ ਚੰਦ ਨਵਾਂ ਸਿਹਤ ਸੰਸਥਾਵਾਂ ਦਾ ਅਚਨਚੇਤ ਦੌਰਾ

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਿਕ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਿਹਤ ਵਿਭਾਗ ਮੋਗਾ ਪੂਰੀ ਤਰ੍ਹਾ ਆਪਣੀ ਸੇਵਾਵਾ ਆਮ ਲੋਕਾਂ ਤੱਕ ਪਹੁੰਚਾਉਣ ਦੇ ਪੁਰਜੋਰ ਯਤਨ ਕਰ ਰਿਹਾ ਹੈ।

ਪੰਜਾਬ, 30 ਮਈ 2023 (UTN)। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਿਕ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਿਹਤ ਵਿਭਾਗ ਮੋਗਾ ਪੂਰੀ ਤਰ੍ਹਾ ਆਪਣੀ ਸੇਵਾਵਾ ਆਮ ਲੋਕਾਂ ਤੱਕ ਪਹੁੰਚਾਉਣ ਦੇ ਪੁਰਜੋਰ ਯਤਨ ਕਰ ਰਿਹਾ ਹੈ। ਇਸ ਦੌਰਾਨ ਸਿਵਲ ਸਰਜਨ ਮੋਗਾ ਡਾ ਰਾਜੇਸ਼ ਅੱਤਰੀ ਵੱਲੋਂ ਜਿਲੇ ਅੰਦਰ ਲਗਾਤਾਰ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ ਅੱਜ ਉਹਨਾਂ ਆਮ ਆਦਮੀ ਕਲੀਨਿਕ ਚੰਦ ਨਵਾਂ, ਨਸ਼ਾ ਛੁਡਾਉ ਕੇਂਦਰ, ਚੰਦ ਨਵਾਂ, ਅਤੇ ਮਿੰਨੀ ਪੀ.ਐਚ.ਸੀ. ਚੰਦ ਨਵਾਂ ਦਾ ਅਚਨਚੇਤ ਦੌਰਾ ਕੀਤਾ।

ਜਿਥੇ ਸਾਫ ਸਫਾਈ ਅਤੇ ਸਟਾਫ ਹਾਜਰ ਪਾਇਆ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਨੇ ਹਦਾਇਤਾ ਜਾਰੀ ਕਰਦੇ ਹੋਏ ਕਿਹਾ ਕਿ ਦਵਾਈ ਲੈਣ ਆਏ ਮਰੀਜ਼ ਨਾਲ ਹਮੇਸ਼ਾ ਹਮਦਰਦੀ ਦਾ ਵਤੀਰਾ ਰੱਖਿਆ ਜਾਵੇ। ਸਿਹਤ ਸੰਸਥਾਵਾਂ ਦੇ ਵਿੱਚ ਸਾਫ ਸਫਾਈ ਦਾ ਪੂਰਾ ਧਿਆਨ ਰੱਖਿਆ ਜਾਵੇ. ਇਸ ਮੌਕੇ ਸਿਵਿਲ ਸਰਜਨ ਡਾ. ਰਾਜੇਸ਼ ਅੱਤਰੀ ਨੇ ਵੱਖ ਵੱਖ ਟੀਮਾਂ ਦਾ ਪਲੱਸ ਪੋਲੀਓ ਮੁਹਿੰਮ ਦਾ ਕੰਮ ਵੀ ਚੈੱਕ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਅੰਮ੍ਰਿਤਪਾਲ ਸ਼ਰਮਾ ਵੀ ਹਾਜ਼ਿਰ ਸਨ।

ਪੰਜਾਬ- ਸਟੇਟ ਬਿਊਰੋ, (ਹੈਪੀ ਢੰਡ)।

विज्ञापन बॉक्स (विज्ञापन देने के लिए संपर्क करें)

[wonderplugin_carousel id="1"]
RELATED ARTICLES

विज्ञापन बॉक्स (विज्ञापन देने के लिए संपर्क करें)

Most Popular

आज का राशिफल देखें