ਪੰਜਾਬ, 02 ਜੂਨ 2023 (UTN)। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਡਾਕਟਰ ਰਾਜੇਸ਼ ਅੱਤਰੀ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਮਰਪ੍ਰੀਤ ਕੌਰ ਸੋਢੀ ਜੀ ਦੀ ਅਗਵਾਈ ਵਿਚ ਆਮ ਆਦਮੀ ਕਲੀਨਿਕ ਖੋਸਾ ਰਣਧੀਰ ਵਿਖ਼ੇ ਗਰਭਵਤੀ ਔਰਤਾਂ ਦੇ ਖ਼ੂਨ ਦਾ ਚੈਕਅਪ ਕੈਂਪ ਲਗਾਇਆ ਗਿਆ ਜਿਸ ਵਿੱਚ ਉਨ੍ਹਾਂ ਨੂੰ ਗਰਭਵਤੀ ਔਰਤਾਂ ਵਿਚ ਖੂਨ ਦੀ ਕਮੀ ਹੋਣ ਕਰਕੇ ਉਨ੍ਹਾਂ ਨੂੰ ਆਇਰਨ ਦੀਆਂ ਗੋਲੀਆਂ ਵੰਡੀਆਂ ਗਈਆਂ ਅਤੇ ਸਿਹਤ ਵਰਧਕ ਖ਼ੁਰਾਕ ਖਾਣ ਲਈ ਪ੍ਰੇਰਿਆ ਗਿਆ ਉਨ੍ਹਾਂ ਨੂੰ ਦੱਸਿਆ ਗਿਆ ਕਿ ਗਰਭ ਠਹਿਰਣ ਟ ਸੰਤੁਲਿਤ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ।
ਅਤੇ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ। ਡਾ.ਸੀਮਾ ਅੱਤਰੀ ਜੀ ਨੇ ਦੱਸਿਆ ਕਿ ਗਰਭਵਤੀਆ ਨੂੰ ਹਲਕੀ-ਫੁਲਕੀ ਕਸਰਤ ਕਰਨੀ ਵੀ ਜ਼ਰੂਰੀ ਹੁੰਦੀ ਹੈ ਅਤੇ ਹਮੇਸ਼ਾ ਖੁਸ਼ ਰਹਿਣਾ ਚਾਹੀਦਾ ਹੈ ਸਮੇਂ ਸਮੇਂ ਤੇ ਆਪਣੇ ਖੂਨ ਦੀ ਜਾਂਚ ਕਰਵੋਣੀ ਚਾਹੀਦੀ ਹੈ ਤਾਂ ਕਿ ਖ਼ੂਨ ਦੀ ਕਮੀ ਦਾ ਪਤਾ ਲੱਗ ਸਕੇ ਅਤੇ ਉਸ ਦਾ ਇਲਾਜ ਕੀਤਾ ਜਾ ਸਕੇ। ਡਾ.ਸੀਮਾ ਅੱਤਰੀ ਨੇ ਗਰਭਵਤੀ ਔਰਤਾਂ ਨੂੰ ਸੰਤੁਲਿਤ ਭੋਜਨ ਵਿਚ ਹਰੀਆਂ ਸਬਜ਼ੀਆਂ ਫਲ, ਛੋਲੇ, ਦੁੱਧ ਤੋਂ ਬਣੇ ਪਦਾਰਥ ਜਿਵੇਂ ਪਨੀਰ ਦਹੀਂ ਅਤੇ ਜੇ ਖਾ ਸਕਦੇ ਹੋ ਤਾਂ ਅੰਡਾ ਅਤੇ ਮੀਟ ਖਾਣ ਲਈ ਪ੍ਰੇਰਿਆ।ਇਸ ਮੌਕੇ ਤੇ ਅਮਨਜੋਤ ਕੌਰ ਅਤੇ ਇਲਾਵਾ ਆਸ਼ਾ ਵਰਕਰਾਂ ਅਤੇ ਹੋਰ ਸਟਾਫ ਹਾਜ਼ਰ ਰਿਹਾ।
ਪੰਜਾਬ- ਸਟੇਟ ਬਿਊਰੋ, (ਹੈਪੀ ਢੰਡ)।