[pj-news-ticker]

नमस्कार हमारे न्यूज पोर्टल - मे आपका स्वागत हैं ,यहाँ आपको हमेशा ताजा खबरों से रूबरू कराया जाएगा , खबर ओर विज्ञापन के लिए संपर्क करे +91 7078277779 / +91 9927127779 ,हमारे यूट्यूब चैनल को सबस्क्राइब करें, साथ मे हमारे फेसबुक को लाइक जरूर करें ,




ਇਸ ਅਸਥਾਨ ਤੇ ਆ ਕੇ ਮਨ ਨੂੰ ਸਕੂਨ ਮਿਲਦਾ ਹੈ – ਚੇਅਰਮੈਨ ਰੋਡੇ

ਚੇਅਰਮੈਨ ਰੋਡੇ ਦਾ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਵਿਸ਼ੇਸ਼ ਸਨਮਾਨਿਤ

ਪੰਜਾਬ, 05 ਜੂਨ 2023 (UTN)। ਆਮ ਆਦਮੀ ਪਾਰਟੀ ਦੇ ਮਾਰਕੀਟ ਕਮੇਟੀ ਮੋਗਾ ਦੇ ਨਵ-ਨਿਯੁਕਤ ਚੇਅਰਮੈਨ ਹਰਜਿੰਦਰ ਸਿੰਘ ਰੋਡੇ  ਨੇ ਆਪਣੇ ਸਾਥੀਆਂ ਸਮੇਤ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੇ ਤਪ ਅਸਥਾਨ ਵਿਖੇ  ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ! ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਕਿਹਾ ਕਿ ਉਨ੍ਹਾਂ ਨੇ ਇਸ ਅਸਥਾਨ ਤੋਂ ਆਸ਼ੀਰਵਾਦ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਵਿੱਚ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ। ਉਹ ਹਮੇਸ਼ਾ ਇਸ ਅਸਥਾਨ ਅਤੇ ਸਮੂਹ ਸੰਗਤ ਦੇ ਸਦਾ ਰਿਣੀ ਰਹਿਣਗੇ। ਉਨਾਂ ਨੇ ਕਿਹਾ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਬਹੁਤ ਹੀ ਪਰਉਪਕਾਰੀ ਸ਼ਖ਼ਸੀਅਤ ਸਨ। ਉਨਾਂ ਨੇ ਹਮੇਸ਼ਾ ਲੋੜਵੰਦ ਦੀ ਮਦਦ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦਾ ਉਪਦੇਸ਼ ਦਿੱਤਾ।

ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਅਸਥਾਨ ਤੇ ਆ ਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ ਇਸ ਮੌਕੇ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਬਲਬੀਰ ਸਿੰਘ ਰਾਮੂੰਵਾਲੀਆ, ਗੁਰਲਾਲ ਸਿੰਘ ਸੋਨਾ, ਮੇਜਰ ਸਿੰਘ ਅਤੇ ਸੁਖਚੈਨ ਸਿੰਘ ਰਾਮੂੰਵਾਲੀਆ ਨੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਅਤੇ ਕੌਂਸਲਰ ਅਰਵਿੰਦਰ ਸਿੰਘ ਕਾਨਪੁਰੀਆ, ਪਿ੍ਸੀਪਾਲ ਜਗਤਾਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਨਿੱਘੀ ਜੀ ਆਇਆਂ ਕਹਿੰਦੇ ਹੋਇਆ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਬਲਬੀਰ ਸਿੰਘ ਰਾਮੂੰਵਾਲੀਆ, ਮਹਿੰਦਰ ਸਿੰਘ ਮਹਿਰੋਂ, ਮੇਜਰ ਸਿੰਘ, ਗੁਰਲਾਲ ਸਿੰਘ, ਸੁਖਚੈਨ ਸਿੰਘ ਰਾਮੂੰਵਾਲੀਆ, ਹਰਬੰਸ ਸਿੰਘ ਰਾਮੂੰਵਾਲਾ, ਪ੍ਰੇਮ ਕੁਮਾਰ, ਬਾਬਾ ਫੂਲਾ ਸਿੰਘ, ਹਰਜੋਤ ਸਿੰਘ,ਹਰਮੀਤ ਸਿੰਘ, ਸਿਮਰਨਜੀਤ ਸਿੰਘ, ਚਰਨਜੀਤ ਮਹਾਸ਼ਾ, ਹਰਜਸਪ੍ਰੀਤ ਸਿੰਘ, ਸੁਖਚਰਨ ਸਿੰਘ ਪਿੰਕਾ, ਹਰਜੀਤ ਸਿੰਘ, ਸੁਖਮੰਦਰ ਸਿੰਘ, ਕੁਲਦੀਪ ਸਿੰਘ ਚੌਹਾਨ, ਜੀ.ਐਲ.ਟੀ ਵਾਲੇ ਪਰਿਵਾਰ ਅਤੇ ਸਮੂਹ ਰੱਬ ਨਗਰ ਸੰਗਤ ਮੌਜੂਦ ਸਨ।

ਪੰਜਾਬ- ਸਟੇਟ ਬਿਊਰੋ, (ਹੈਪੀ ਢੰਡ)।

विज्ञापन बॉक्स (विज्ञापन देने के लिए संपर्क करें)

[wonderplugin_carousel id="1"]
RELATED ARTICLES

विज्ञापन बॉक्स (विज्ञापन देने के लिए संपर्क करें)

Most Popular

आज का राशिफल देखें