ਪੰਜਾਬ, 05 ਜੂਨ 2023 (UTN)। ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫਸਰ ਢੁੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਦੀ ਯੋਗ ਰਹਿਣੁਮਾਈ ਹੇਠ ਸਿਹਤ ਬਲਾਕ ਢੁੱਡੀਕੇ ਦੇ ਸਾਰੇ ਹੈਲਥ ਵੈਲਨੈਸ ਸੈਂਟਰਾਂ ਵਿਖੇ ਵਿਸ਼ਵ ਵਾਤਾਵਰਣ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਵਾਤਾਵਰਣ ਦਿਵਸ ਮਨਾਉਣ ਲਈ ਇਸ ਸਾਲ ਦਾ ਵਿਸ਼ਾ “ਪਲਾਸਟਿਕ: ਮਿੰਟਾਂ ਲਈ ਲਾਭਦਾਇਕ ਅਤੇ ਦਹਾਕਿਆਂ ਲਈ ਨੁਕਸਾਨਦੇਹ ਹੈ” ਸੋ ਵਾਤਾਵਰਣ ਦੀ ਸੰਭਾਲ ਲਈ ਪਲਾਸਟਿਕ ਦੀ ਖਪਤ ਘਟਾਉਣਾ ਜ਼ਰੂਰੀ ਹੈ।
ਇਸਦੇ ਨਾਲ ਹੀ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ ‘ਤੇ ਵੀ ਕੇਂਦ੍ਰਤ ਕਰਨਾ ਜਰੂਰੀ ਹੈ। ਇਸ ਮੌਕੇ ਡਾ. ਸੁਰਿੰਦਰ ਸਿੰਘ ਝੱਮਟ ਨੇ ਕਿਹਾ ਕਿ ਅਸੀਂ ਆਮ ਲੋਕਾਂ ਦੀ ਭਾਗੀਦਾਰੀ ਅਤੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਲਈ ਨਵੀਨ ਉਪਾਵਾਂ ਦੀ ਚੋਣ ਕਰਕੇ ਵਾਤਾਵਰਣ ਪ੍ਰਣਾਲੀ ਦੀ ਬਹਾਲੀ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ । ਸਾਡੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ, ਆਸਪਾਸ ਦੇ ਇਲਾਕਿਆਂ ਵਿਚ ਸਫਾਈ ਦੀਆਂ ਗਤੀਵਿਧੀਆਂ, ਘੱਟ ਪਾਣੀ ਦੀ ਵਰਤੋਂ, ਊਰਜਾ-ਕੁਸ਼ਲ ਉਪਕਰਣਾਂ ਦੀ ਵਰਤੋਂ ਕਰਕੇ ਸਾਡੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਫਿਰ ਤੋਂ ਤਾਜ਼ਾ ਕੀਤਾ ਜਾ ਸਕਦਾ ਹੈ। ਕਰੋਨਾ ਮਹਾਂਮਾਰੀ ਦੇ ਦੌਰ ਵਿਚ, ਦੁਨੀਆ ਭਰ ਦੇ ਲੋਕਾਂ ਨੇ ਆਕਸੀਜਨ ਦੀ ਘਾਟ ਵੇਖੀ ਹੈ।
ਅਤੇ ਰੁੱਖ ਆਕਸੀਜਨ ਦਾ ਕੁਦਰਤੀ ਤੋਹਫ਼ਾ ਹਨ, ਜਿਸ ਨੂੰ ਕਿ ਅਸੀਂ ਭੁੱਲ ਜਾਂਦੇ ਹਾਂ। ਇਸ ਵਾਤਾਵਰਣ ਦਿਵਸ ਤੇ ਸਾਨੂੰ ਰਵਾਇਤੀ ਢੰਗ ਨਾਲ ਖਪਤ ਕਰਨ ਵਾਲੇ ਸਾਧਨਾਂ ਵੱਲ ਵਾਪਸ ਮੁੜਨ ਦੀ ਜ਼ਰੂਰਤ ਹੈ ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਸਰੋਤ ਛੱਡ ਸਕੀਏ। ਕੁਦਰਤ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਨੂੰ ਪ੍ਰਾਪਤ ਕਰਨ ਦਾ ਟੀਚਾ ਸਾਡੀ ਦ੍ਰਿੜਤਾ ਅਤੇ ਵਚਨਬੱਧਤਾ ਤੇ ਨਿਰਭਰ ਕਰਦਾ ਹੈ ਤਾਂ ਜੋ ਦੇਸ਼ ਵਿਚ ਦਰਿਆਵਾਂ, ਪਹਾੜਾਂ ਅਤੇ ਦਰੱਖਤਾਂ ਦੇ ਨੁਕਸਾਨ ਨੂੰ ਰੋਕਿਆ ਜਾ ਸਕੇ। ਇਸ ਮੌਕੇ ਫਾਰਮੇਸੀ ਅਫਸਰ ਗੁਰਮੀਤ ਸਿੰਘ, ਹੈਲਥ ਸੁਪਰਵਾਈਜਰ ਕੁਲਬੀਰ ਸਿੰਘ, ਨਰਸਿੰਗ ਸਿਸਟਰ ਸੁਖਵਿੰਦਰ ਕੌਰ, ਐਲਐਚਵੀ ਸੁਕਰਨਜੀਤ ਕੌਰ, ਫਾਰਮੇਸੀ ਅਫਸਰ ਸਿਵ ਬਹਾਦੁਰ, ਫਾਰਮੇਸੀ ਅਫਸਰ ਵਿਸ਼ਵਪ੍ਰਭਜੋਤ ਕੌਰ ਅਤੇ ੳੇਟ ਸੈਂਟਰ ਤੋਂ ਸਿਮਰਜੋਤ ਸਿੰਘ ਮੌਜੂਦ ਸਨ।
ਪੰਜਾਬ- ਸਟੇਟ ਬਿਊਰੋ, (ਹੈਪੀ ਢੰਡ)।