[pj-news-ticker]

नमस्कार हमारे न्यूज पोर्टल - मे आपका स्वागत हैं ,यहाँ आपको हमेशा ताजा खबरों से रूबरू कराया जाएगा , खबर ओर विज्ञापन के लिए संपर्क करे +91 7078277779 / +91 9927127779 ,हमारे यूट्यूब चैनल को सबस्क्राइब करें, साथ मे हमारे फेसबुक को लाइक जरूर करें ,




ਪੇਟ ਦੇ ਕੀੜਿਆਂ ਤੋਂ ਬਚਾਅ ਲਈ ਜਿਲਾ ਮੋਗਾ ਵਿਖੇ ਡੀਵਰਮਿੰਗ ਦਿਵਸ ਮਨਾਇਆ

ਉਹਨਾਂ ਦੱਸਿਆ ਕਿ ਇੱਕ ਤੋਂ ਦੋ ਸਾਲ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਅੱਧੀ ਗੋਲੀ ਅਤੇ ਦੋ ਸਾਲ ਤੋਂ ਉਪਰ ਦੇ ਬੱਚਿਆਂ ਨੂੰ ਪੂਰੀ ਗੋਲੀ ਦਿੱਤੀ ਜਾਵੇ ।

ਪੰਜਾਬ, 05 ਮਈ 2023 (UTN)। ਕਾਰਜਕਾਰੀ ਸਿਵਲ ਸਰਜਨ ਕਮ ਜਿਲਾ ਟੀਕਾਕਰਨ ਅਫਸਰ ਮੋਗਾ ਡਾ. ਅਸ਼ੋਕ ਸਿੰਗਲਾ ਅਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਿਪੁਦਮਨ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਅੱਜ ਮਿਤੀ 05 ਮਈ ਨੂੰ ਡੀਵਰਮਿੰਗ ਮੋਪ ਅੱਪ ਮੌਕੇ ਜਿਲਾ ਮੋਗਾ ਦੇ ਬਾਕੀ ਰਹਿੰਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਮੁਫਤ ਗੋਲੀ ਦਿੱਤੀ ਗਈ । ਇਸ ਤੋਂ ਇਲਾਵਾ ਜਿਲਾ ਮੋਗਾ ਦੇ ਸਮੂਹ ਸਿਹਤ ਸਟਾਫ ਵੱਲੋਂ ਵੱਖ ਵੱਖ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਜਾਕੇ ਆਪਣੀ ਦੇਖਰੇਖ ਵਿੱਚ ਬਾਕੀ ਰਹਿੰਦੇ ਬੱੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ। ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਿਪੁਦਮਨ ਕੌਰ ਅਤੇ ਸਕੂਲ ਹੈਲਥ ਕੋਆਰਡੀਨੇਟਰ ਸੁਖਬੀਰ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਵਿੱਚ ਪੇਟ ਦੇ ਕੀੜੇ ਹੋਣ ਕਾਰਣ ਉਹਨਾਂ ਵਿੱਚ ਆਇਰਨ ਅਤੇ ਖੂਨ ਦੀ ਕਮੀ ਹੋ ਜਾਂਦੀ ਹੈ।
ਜਿਸ ਕਾਰਣ ਉਹਨਾਂ ਨੂੰ ਕਈ ਤਰਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਬੱਚਿਆਂ ਦੁਆਰਾ ਨੰਗੇ ਪੈਰ ਮਿੱਟੀ ਵਿੱਚ ਖੇਡਣ ਨਾਲ, ਬਿਨਾ ਹੱਥ ਧੋਏ ਖਾਣ ਪੀਣ ਨਾਲ ਜਾਂ ਆਪਣੇ ਆਲੇ ਦੁਆਲੇ ਸਾਫ ਸਫਾਈ ਨਾ ਰੱਖਣ ਨਾਲ ਬੱਚਿਆਂ ਦੇ ਪੇਟ ਵਿੱਚ ਕੀੜੇ ਚਲੇ ਜਾਂਦੇ ਹਨ । ਜਿਸ ਕਾਰਣ ਬੱਚਿਆਂ ਨੂੰ ਪੇਟ ਦਰਦ ਕਰਨ, ਉਲਟੀਆਂ ਟੱਟੀਆਂ ਦੇ ਨਾਲ ਹੋਰ ਵੀ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਸੋ ਪੇਟ ਦੇ ਇਹਨਾਂ ਕੀੜਿਆਂ ਨੂੰ ਖਤਮ ਕਰਨ ਅਤੇ ਬੱਚੇ ਦੀ ਚੰਗੀ  ਅਤੇ ਮਾਨਸਿਕ ਸਿਹਤ ਲਈ ਹਰ ਛੇ ਮਹੀਨਿਆਂ ਬਾਅਦ ਐਲਬੈਂਡਾਜੋਲ ਦੀ ਗੋਲੀ ਦੇਣਾ ਅਤਿ ਜਰੂਰੀ ਹੈ । ਉਹਨਾਂ ਦੱਸਿਆ ਕਿ ਇੱਕ ਤੋਂ ਦੋ ਸਾਲ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਅੱਧੀ ਗੋਲੀ ਅਤੇ ਦੋ ਸਾਲ ਤੋਂ ਉਪਰ ਦੇ ਬੱਚਿਆਂ ਨੂੰ ਪੂਰੀ ਗੋਲੀ ਦਿੱਤੀ ਜਾਵੇ ।
ਜਿਲਾ ਬੀਸੀਸੀ ਕੋਆਰਡੀਨੇਟਰ ਅਮ੍ਰਿਤਪਾਲ ਸ਼ਰਮਾ ਅਤੇ ਲਖਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਹਰ ਵਿਅਕਤੀ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਪਾਖਾਨਾ ਜਾਣ ਤੋਂ ਬਾਅਦ ਸਾਬੁਣ ਨਾਲ ਚੰਗੀ ਤਰਾਂ ਹੱਥ ਧੋਣੇ ਚਾਹੀਦੇ ਹਨ । ਉਹਨਾਂ ਕਿਹਾ ਕਿ ਬੱਚਿਆਂ ਨੂੰ ਗੋਲੀ ਖਾਣਾ ਖਾਣ ਤੋਂ ਬਾਅਦ ਦਿੱਤੀ ਜਾਵੇ ਖਾਲੀ ਪੇਟ ਕਿਸੇ ਵੀ ਬੱਚੇ ਨੂੰ ਐਲਬੈਂਡਾਜੋਲ ਦੀ ਗੋਲੀ ਨਾ ਦਿੱਤੀ ਜਾਵੇ । ਦੂਜੀ ਖਾਸ ਗੱਲ ਕਿ ਹਰ ਬੱਚੇ ਵੱਲੋਂ ਗੋਲੀ ਚਬਾਕੇ ਲਈ ਜਾਵੇ ਇਹ ਗੋਲੀ ਖਾਣ ਵਿੱਚ ਮਿੱਠੀ ਹੈ । ਉਹਨਾਂ ਕਿਹਾ ਕਿ ਬੱਚਿਆਂ  ਲਈ ਐਲਬੈਂਡਾਜੋਲ ਗੋਲੀ ਬਿਲਕੁਲ ਸੇਫ ਹੈ ਜੋ ਕਿ ਪਿਛਲੇ ਲਗਭਗ ਦਸ ਸਾਲਾਂ ਤੋਂ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ । ਉਹਨਾਂ ਵਿਿਦਆਰਥੀਆਂ ਨੂੰ ਵਿਸ਼ਵ ਸਿਹਤ ਸੰਸਥਾ ਦੀਆਂ ਗਾਈਡਲਾਈਨਜ਼ ਅਨੁਸਾਰ ਵਿਿਦਆਰਥੀਆਂ ਨੂੰ ਹੱਥ ਧੋਣ ਦੀ ਤਕਨੀਕ ਵੀ ਸਿਖਾਈ ।
ਪੰਜਾਬ- ਸਟੇਟ ਬਿਊਰੋ, (ਹੈਪੀ ਢੰਡ)।

विज्ञापन बॉक्स (विज्ञापन देने के लिए संपर्क करें)

[wonderplugin_carousel id="1"]
RELATED ARTICLES

विज्ञापन बॉक्स (विज्ञापन देने के लिए संपर्क करें)

Most Popular

आज का राशिफल देखें